July 28, 2010

ਕੇਂਦਰ ਰਾਹਤ ਫੰਡ ਦੇ ਮੌਜੂਦਾ ਮਾਪਦੰਡਾਂ ਵਿੱਚ ਬਦਲਾਅ ਦੀ ਲੋੜ – ਗਾਬੜੀਆ

ਲੁਧਿਆਣਾ, 27 ਜੁਲਾਈ (ਅ.ਬ.)- ਸੀਨੀਅਰ ਅਕਾਲੀ ਆਗੂ ਪੰਜਾਬ  ਦੇ ਜੇਲ੍ਹਾਂ ਬਾਰੇ ਕੈਬਨਿਟ ਮੰਤਰੀ ਜੱਥੇਦਾਰ  ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਕੇਂਦਰ  ਸਰਕਾਰ ਨੂੰ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ10 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਣਾ ਚਾਹੀਦਾ ਹੈ ਕਿਉਂਕਿ ਕੇਂਦਰ ਵੱਲੋਂ ਜੋ ਰਾਹਤ ਦਿੱਤੀ ਜਾਂਦੀ ਹੈ, ਉਹ ਬਹੁਤ ਘੱਟ ਹੈ । ਜਿਸਦੇ ਕਾਰਨ ਕਿਰਸਾਨੀ ਦਾ ਵੱਡਾ ਨੁਕਸਾਨ ਹੋ ਰਿਹਾ ਹੈ । ਅੱਜ ਕਿਰਸਾਨੀ ਲਾਹੇਵੰਦ ਧੰਦਾ ਨਾ ਹੋ ਕੇ ਘਾਟੇ ਦਾ ਸੌਦਾ ਹੈ । ਜਿਸਨੂੰ ਬਚਾਉਣ ਲਈ ਰਾਜ ਸਰਕਾਰ ਵੱਲੋਂ ਆਪਣੇ ਪੱਧਰ ਤੇ ਵੱਡੇ ਯਤਨ ਕੀਤੇ ਜਾ ਰਹੇ ਹਨ ਲੇਕਿਨ ਇਸਦੇ ਲਈ ਕੇਂਦਰ ਸਰਕਾਰ ਦੇ ਵੀ ਸਹਿਯੋਗ ਦੀ ਜਰੂਰਤ ਹੈ । ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੂਬੇ ਵਿੱਚ ਆਏ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਨੂੰ ਵਧੇਰੇ ਰਾਹਤ ਮੁਹੱਈਆ ਕਰੇ ।  ਜੱਥੇਦਾਰ ਹੀਰਾ ਸਿੰਘ ਗਾਬੜੀਆ  ਨੇ ਸਥਾਨਕ ਸਰਕਟ ਹਾਊਸ ਵਿਖੇ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕੁਦਰਤੀ ਆਫਤ ਰਾਹਤ ਫੰਡ ਦੇ ਵਰਤਮਾਨ ਮਾਪਦੰਡਾ ਵਿੱਚ ਤੁਰੰਤ ਬਦਲਾਅ ਕਰੇ ਕਿਉਂਕਿ ਜੋ ਮਾਪਦੰਡ ਹਨ ਉਹ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਏ ਕਿਸਾਨਾਂ ਨੂੰ ਰਾਹਤ ਦੇਣ ਲਈ ਬਹੁਤ ਘੱਟ ਤੇ ਨਾਕਾਫੀ ਹਨ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਰਤ ਦੇ ਸੰਵਿਧਾਨ ਵਿੱਚ ਰਾਜਾਂ ਨੂੰ ਦਿੱਤੇ ਅਧਿਕਾਰ ਸਹੀ ਤਰੀਕੇ ਨਾਲ ਲਾਗੂ ਨਹੀਂ ਕੀਤੇ ਜਾ ਰਹੇ ਜਿਸ ਕਾਰਨ ਸੂਬਿਆਂ ਦੀ ਆਰਥਿਕ ਹਾਲਤ ਵੀ ਕਮਜ਼ੋਰ ਹੁੰਦੀ ਹੈ । ਜੱਥੇਦਾਰ ਗਾਬੜੀਆ ਨੇ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਕੇਂਦਰ ਸਰਕਾਰ ਦੇਸ਼ ਨੂੰ ਖੁਸ਼ਹਾਲ ਬਨਾਉਣ ਲਈ ਸੂਬਿਆਂ ਨੂੰ ਵਧੇਰੇ ਸਹਾਇਤਾ ਦੇਵੇ ਜਿਸ ਨਾਲ ਸੂਬੇ ਦੇਸ਼ ਦੀ ਤਰੱਕੀ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਣ ।  ਇਸ ਮੌਕੇ ਤੇ ਉਨ੍ਹਾਂ ਨਾਲ  ਸ੍ਰੋਮਣੀ ਯੂਥ ਅਕਾਲੀ ਦਲ (ਬਾਦਲ) ਦੇ ਕੌਮੀ ਮੀਤ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ, ਨੌਜਵਾਨ ਆਗੂ ਕੁਲਦੀਪ ਸਿੰਘ ਸਿੱਧੂ, ਵਰਿੰਦਰ ਕੁਮਾਰ ਸ਼ਰਮਾ, ਸੁਖਵਿੰਦਰਪਾਲ ਸਿੰਘ ਬਾਵਾ, ਬੀਬੀ ਸੁਰਿੰਦਰ ਕੌਰ ਦਿਆਲ, ਸੁਰਜੀਤ ਕੌਰ  ਭਿੰਡਰ, ਜਗਜੀਤ ਸਿੰਘ ਸੋਨੂੰ, ਸੰਜੇ ਕੁਮਾਰ ਦੁੱਗਲ, ਪਰਵਿੰਦਰ ਸਿੰਘ ਹੈਪੀ ਆਦਿ ਵੀ ਮੌਜੂਦ ਸਨ ।  



Most Read News/Articles
September 2010
M T W T F S S
« Aug    
 12345
6789101112
13141516171819
20212223242526
27282930  
 
 
 
 
 
 
 



INTERNATIONAL NEWS | NATIONAL NEWS | MALWA NEWS | DUABA NEWS | MAJHA NEWS | WEEKLY |  EDITORIAL PAGE |

HOME | ABOUT | CONTACT | ADVERTISING | FEED BACK | PRESS REPORTER | LETTER TO EDITOR | PREVIOUS ISSUE | TRUST | MY MAIL

Awaaz Bhawan,179 Ranjit Nagar Jalandhar City,Punjab (IN)-144001
Call: 0091-181-2235707, 4626270, Fax: 0091-181- 2225427, 2235427, Email: info@ajdiawaaz.com
All rights are Reserved © 2006 - 2009
,
AJ DI AWAAZ www.ajdiawaaz.com
AWAAZ-E-QAUM www.awaaeqaum.com
Design and Development :
TEJ INFO