July 29, 2010

ਹਾਂ-ਪੱਖੀ ਵਤੀਰਾ ਅਪਣਾ ਕੇ ਹੀ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕਦਾ ਹੈ-ਡੀ.ਸੀ.

image ਫਤਹਿਗੜ੍ਹ ਸਾਹਿਬ, 28 ਜੁਲਾਈ (ਪ. ਪ.) ਹਾਂ ਪੱਖੀ ਵਤੀਰਾ ਅਪਣਾ ਕੇ ਹੀ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰ ਸਕਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਯਸ਼ਵੀਰ ਮਹਾਜਨ ਨੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾ ਪੰਜਾਬ ਵੱਲੋਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਮ ਪ੍ਰਬੰਧ ਤੇ ਵਿਵਹਾਰ ਨਾਲ ਸਬੰਧਤ ਕੋਮਲ ਕੁਸ਼ਲਤਾਵਾਂ ਸਬੰਧੀ ਬੱਚਤ ਭਵਨ ਵਿਖੇ ਪੰਚਾਇਤ ਸਕੱਤਰਾਂ ਨੂੰ ਟਰੇਨਿੰਗ ਦੇਣ ਲਈ ਆਯੋਜਤ ਕੀਤੇ ਗਏ 2 ਰੋਜ਼ਾ ਟਰੇਨਿੰਗ ਪ੍ਰੋਗਰਾਮ ਦਾ ਉਦਘਾਟਨ ਕਰਨ ਸਮੇਂ ਕੀਤਾ। ਉਨ੍ਹਾਂ ਆਖਿਆ ਕਿ ਹਰੇਕ ਅਧਿਕਾਰੀ ਤੇ ਕਰਮਚਾਰੀ ਵਿੱਚ ਮਿਹਨਤ, ਸਹਿਣਸ਼ੀਲਤਾ ਅਤੇ ਇਮਾਨਦਾਰੀ ਵਰਗੇ ਗੁਣਾਂ ਦਾ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਗੁਣਾਂ ਨੂੰ ਅਪਣਾ ਕੇ ਹੀ ਉਹ ਹਰੇਕ

ਸਮੱਸਿਆ ਦਾ ਹੱਲ ਲੱਭਣ ਲਈ ਦ੍ਰਿੜ ਇਰਾਦੇ ਨਾਲ ਕੰਮ ਕਰ ਸਕਦਾ ਹੈ। ਉਨ੍ਹਾਂ ਕਰਮਚਾਰੀਆਂ ਨੂੰ ਪ੍ਰੇਰਤ ਕੀਤਾ ਕਿ ਉਹ ਹਮੇਸ਼ਾਂ ਸਚਾਈ ਦੇ ਮਾਰਗ ਤੇ ਚੱਲ ਕੇ ਪੂਰੀ ਤਨਦੇਹੀ ਨਾਲ ਆਪਣੇ ਫਰਜ ਨਿਭਾਉਣ ਤਾਂ ਜੋ ਉਹ ਬੁ¦ਦ ਹੌਸਲੇ ਨਾਲ ਅਗਾਂਹਵਧੂ ਸੋਚ ਅਪਣਾ ਕੇ ਲੋਕਾਂ ਨੂੰ ਸਾਰਥਕ ਸੇਵਾਵਾਂ ਦੇ ਸਕਣ। ਡਿਪਟੀ ਕਮਿਸ਼ਨਰ ਨੇ ਆਖਿਆ ਕਿ ਮਗਸੀਪਾ ਵੱਲੋਂ ਸ਼ੁਰੂ ਕੀਤਾ ਗਿਆ ਇਹ ਟਰੇਨਿੰਗ ਪ੍ਰੋਗਰਾਮ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋਵੇਗਾ ਇਸ ਟਰੇਨਿੰਗ ਤੋਂ ਬਾਅਦ ਉਨ੍ਹਾਂ ਦੇ ਕੰਮ ਪ੍ਰਤੀ ਵਤੀਰੇ ਵਿੱਚ ਤਬਦੀਲੀ ਆਉਣ ਨਾਲ ਉਨ੍ਹਾਂ ਦੇ ਕੰਮ ਕਰਨ ਦੀ ਸਮਰੱਥਾ ਵਿੱਚ ਵੀ ਵਾਧਾ ਹੋਵੇਗਾ।
ਮਗਸੀਪਾ ਦੇ ਖੇਤਰੀ ਪ੍ਰੋਜੈਕਟ ਡਾਇਰੈਕਟਰ ਸ੍ਰੀ ਐਸ.ਕੇ. ਆਹਲੂਵਾਲੀਆ ਨੇ ਦੱਸਿਆ ਕਿ ਇਸ ਸੰਸਥਾ ਵੱਲੋਂ ਪਟਿਆਲਾ ਡਵੀਜ਼ਨ ਵਿੱਚ ਪੈਂਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੰਗਾ ਵਤੀਰਾ, ਫੈਸਲੇ ਦੀ ਕਲਾ, ਮਤਭੇਦ ਹਟਾਉਣਾ, ਟੀਮ ਦੀ ਉਸਾਰੀ, ਅਦਾਨ ਪ੍ਰਦਾਨ ਦੀ ਮੁਹਾਰਤ, ਵਕਤ ਦੀ ਸੁਚੱਜੀ ਵਰਤੋਂ, ਤਣਾਅ ਤੋਂ ਮੁਕਤ, ਸਮੱਸਿਆਵਾਂ ਨਾਲ ਨਜਿੱਠਣ ਦੀ ਕਲਾ ਅਤੇ ਅਗਵਾਈ ਦੀ ਮੁਹਾਰਤ ਵਰਗੇ ਵਿਸ਼ਿਆਂ ਦੀ ਟਰੇਨਿੰਗ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਉਸ ਅਧੀਨ ਹੁਣ ਤੱਕ ਪਟਿਆਲਾ, ਲੁਧਿਆਣਾ, ਬਰਨਾਲਾ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚੋਂ ਇਹ ਟਰੇਨਿੰਗ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਆਖਿਆ ਕਿ ਇਸ ਟਰੇਨਿੰਗ ਦੇ ਘੇਰੇ ਵਿੱਚ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲਿਆਂਦਾ ਜਾਵੇਗਾ ਤਾਂ ਜੋ ਉਹ ਹੋਰ ਵਧੇਰੇ ਸੁਚਾਰੂ ਢੰਗ ਨਾਲ ਲੋਕ ਭਲਾੲਂੀ ਦੇ ਕੰਮਾਂ ਨੂੰ ਸਾਰਥਕ ਤਰੀਕੇ ਨਾਲ ਨੇਪਰੇ ਚੜ੍ਹਾ ਸਕਣ। ਉਨ੍ਹਾਂ ਆਖਿਆ ਕਿ ਹਰੇਕ ਵਿਅਕਤੀ ਦੇ ਅੰਦਰ ਕੰਮ ਕਰਨ ਦੀ ਪ੍ਰਤਿਭਾ ਛੁਪੀ ਹੁੰਦੀ ਹੈ ਜਿਸ ਨੂੰ ਉਜਾਗਰ ਕਰਨ ਦੀ ਲੋੜ ਹੈ।
ਉਨ੍ਹਾਂ ਪੰਚਾਇਤ ਸਕੱਤਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਚਾਇਤੀ ਰਾਜ ਸਿਸਟਮ ਵਿੱਚ ਉਨ੍ਹਾਂ ਦੀ ਮੁਢਲੀ ਭੁਮਿਕਾ ਹੁੰਦੀ ਹੈ ਕਿਉਂਕਿ ਉਨ੍ਹਾਂ ਨੇ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਵਿਕਾਸ ਤੇ ਭਲਾਈ ਦੀਆਂ ਸਕੀਮਾਂ ਨੂੰ ਪੰਚਾਇਤਾਂ ਰਾਹੀਂ ਹੇਠਲੇ ਪੱਧਰ ਤੱਕ ਲਾਗੂ ਕਰਵਾਉਣਾ ਹੁੰਦਾ ਹੈ ਤਾਂ ਜੋ ਇਨ੍ਹਾਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲਾਭਪਾਤਰ ਉਠਾ ਸਕਣ। ਉਨ੍ਹਾਂ ਆਖਿਆ ਕਿ ਚੰਗਾ ਕੰਮ ਕਰਨ ਨਾਲ ਹਮੇਸ਼ਾਂ ਸਵੈ ਮਾਣ ਵਿੱਚ ਵਾਧਾ ਹੁੰਦਾ ਹੈ ਅਤੇ ਕਰਮਚਾਰੀਆਂ ਦੀ ਕਹਿਣੀ ਤੇ ਕਥਨੀ ਵਿੱਚ ਕੋਈ ਵੀ ਅੰਤਰ ਨਹੀਂ ਹੋਣਾ ਚਾਹੀਦਾ ਕਿਉਂਕਿ ਉਨ੍ਹਾਂ ਕੋਲ ਕੰਮਾਂ ਕਾਰਾਂ ਲਈ ਆਉਣ ਵਾਲੇ ਲੋਕ ਉਨ੍ਹਾਂ ਤੇ ਵਿਸ਼ਵਾਸ ਕਰ ਸਕਣ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਜਵਾਬ ਤੋਂ ਉਹ ਸੰਤੁਸ਼ਟ ਹੋ ਸਕਣ। ਉਨ੍ਹਾਂ ਦੱਸਿਆ ਕਿ ਇਸ ਦੋ ਰੋਜ਼ਾ ਟਰੇਨਿੰਗ ਪ੍ਰੋਗਰਾਮ ਵਿੱਚ ਪੰਚਾਇਤ ਸਕੱਤਰ ਸਵੈ ਪੜਚੋਲ, ਸਵੈ ਪ੍ਰੇਰਨਾ ਅਤੇ ਚੰਗੇ ਵਤੀਰੇ ਵਰਗੇ ਗੁਣਾ ਸਬੰਧੀ ਗਿਆਨ ਹਾਸਲ ਕਰਕੇ ਲੋਕਾਂ ਪ੍ਰਤੀ ਆਪਣੀ ਸੋਚ ਵਿੱਚ ਤਬਦੀਲੀ ਲਿਆਉਣਗੇ। ਇਸ ਮੌਕੇ ਪ੍ਰੋਫੈਸਰ ਆਗਿਆਜੀਤ ਸਿੰਘ ਨੇ ਹਾਂ ਪੱਖੀ ਵਤੀਰੇ ਤੇ ਝਗੜਿਆਂ ਦੇ ਨਿਪਟਾਰੇ ਸਬੰਧੀ ਟਰੇਨਿੰਗ ਦਿੱਤੀ ਅਤੇ ਪ੍ਰੇਰਿਤ ਕੀਤਾ ਇੱਕ ਚੰਗਾ ਇਨਸਾਨ ਹੀ ਚੰਗਾ ਅਧਿਕਾਰੀ ਅਤੇ ਚੰਗਾ ਕਰਮਚਾਰੀ ਬਣ ਸਕਦਾ ਹੈ ਅਤੇ ਚੰਗੇ ਇਨਸਾਨ ਵਿੱਚ ਹੀ ਚੰਗੇ ਵਤੀਰੇ ਵਾਲੇ ਗੁਣ ਪੈਦਾ ਹੋ ਸਕਦੇ ਹਨ। ਇਸ ਤੋਂ ਇਲਾਵਾ ਪ੍ਰੋਫੈਸਰ ਸੁਨੀਤਾ ਸ਼ਰਮਾ ਨੇ ਤਣਾਅ ਤੋਂ ਮੁਕਤੀ ਦੇ ਫੈਸਲੇ ਦੀ ਕਲਾ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ।



Most Read News/Articles
September 2010
M T W T F S S
« Aug    
 12345
6789101112
13141516171819
20212223242526
27282930  
 
 
 
 
 
 
 



INTERNATIONAL NEWS | NATIONAL NEWS | MALWA NEWS | DUABA NEWS | MAJHA NEWS | WEEKLY |  EDITORIAL PAGE |

HOME | ABOUT | CONTACT | ADVERTISING | FEED BACK | PRESS REPORTER | LETTER TO EDITOR | PREVIOUS ISSUE | TRUST | MY MAIL

Awaaz Bhawan,179 Ranjit Nagar Jalandhar City,Punjab (IN)-144001
Call: 0091-181-2235707, 4626270, Fax: 0091-181- 2225427, 2235427, Email: info@ajdiawaaz.com
All rights are Reserved © 2006 - 2009
,
AJ DI AWAAZ www.ajdiawaaz.com
AWAAZ-E-QAUM www.awaaeqaum.com
Design and Development :
TEJ INFO